ਚੰਡੀਗੜ੍ਹ (ਖਬਰ) ਭਾਰਤ-ਪਾਕਿ ਤਣਾਅ ਮਗਰੋਂ ਪੈਦਾ ਹੋਏ ਹਾਲਾਤ ਦੇ ਮੱਦੇਨਜ਼ਰ ਪੰਜਾਬ ਦੇ ਜ਼ਿਲ੍ਹੇ ਤਰਨਤਾਰਨ ਵਿਚ ਭਲਕੇ ਤੋਂ ਸਕੂਲਾਂ ਵਿਚ ਛੁੱਟੀਆਂ ਕਰ ਦਿੱਤੀਆਂ ਹਨ ਪਰ ਸਟਾਫ਼ ਮੌਜੂਦ ਰਹੇਗਾ। ਭਲਕੇ ਯਾਨੀ 8 ਤਾਰੀਖ਼ ਤੋਂ ਲੈ ਕੇ 11 ਤਾਰੀਖ਼ ਤੱਕ ਸਾਰੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਤਰਨਤਾਰਨ ਦੇ ਡਿਪਟੀ ਕਮਿਸ਼ਨਰ ਨੇ ਆਦੇਸ਼ ਜਾਰੀ ਕਰ ਦਿੱਤੇ ਹਨ। ਇਹ ਫ਼ੈਸਲਾ ਡਿਪਟੀ ਕਮਿਸ਼ਨਰ ਵੱਲੋਂ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਲਿਆ ਗਿਆ ਹੈ। ਡਿਪਟੀ ਕਮਿਸ਼ਨਰ ਰਾਹੁਲ ਵੱਲੋਂ ਜਾਰੀ ਕੀਤੀ ਗਈ ਨੋਟੀਫਿਕੇਸ਼ਨ ਵਿਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਨਿੱਜੀ ਸਕੂਲ ਕੱਲ੍ਹ 8 ਮਈ ਤੋਂ ਲੈ ਕੇ 11 ਮਈ ਤੱਕ ਬੰਦ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਤੋਂ ਬਾਅਦ ਦਾ ਫ਼ੈਸਲਾ ਸਥਿਤੀ ਨੂੰ ਮੁੜ ਵਿਚਾਰਨ ਮਗਰੋਂ ਲਿਆ ਜਾਵੇਗਾ
![]()
