ਅੱਜ ਆਪ੍ਰੇਸ਼ਨ ਸਿੰਦੂਰ ਤਹਿਤ ਭਾਰਤ ਨੇ ਪਹਿਲਗਾਮ ਹਮਲੇ ਦਾ ਬਦਲਾ ਲਿਆ ਹੈ। ਪਾਕਿਸਤਾਨ ਅਤੇ ਪੀਓਕੇ ਦੇ 7 ਸ਼ਹਿਰਾਂ ਵਿੱਚ 9 ਅੱਤਵਾਦੀ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ ਗਿਆ। ਜਿਸ ਵਿੱਚ 100 ਤੋਂ ਵੱਧ ਅੱਤਵਾਦੀ ਮਾਰੇ ਗਏ ਹਨ। ਇਸ ਵਿਚਾਲੇ ਗ੍ਰਹਿ ਮੰਤਰਾਲੇ ਦੇ ਆਦੇਸ਼ਾਂ ਅਨੁਸਾਰ ਦੇਸ਼ ਭਰ ਵਿੱਚ ਅੱਜ ਹਵਾਈ ਹਮਲੇ ਦੀ ਸਥਿਤੀ ਵਿੱਚ ਖੁਦ ਨੂੰ ਬਚਾਅ ਲਈ ਤਿਆਰ ਰਹਿਣ ਲਈ ਮੌਕ ਡ੍ਰਿਲਸ (ਰਿਹਰਸਲ) ਕੀਤੀ ਜਾ ਰਹੀ ਹੈ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਵੀ ਬਲੈਕ ਆਊਟ ਹੋਇਆ। ਸਾਇਰਨ ਵੱਜਦੇ ਹੀ ਚੰਡੀਗੜ੍ਹ ਅਤੇ ਮੋਹਾਲੀ ਵਿੱਚ ਬਿਜਲੀ ਕੱਟ ਦਿੱਤੀ ਗਈ। 7:30 ਵਜੇ ਤੋਂ 7:40 ਤੱਕ ਬਿਜਲੀ ਦਾ ਕੱਟ ਰਿਹਾ। ਇਸ ਸਮੇਂ ਦੌਰਾਨ, ਲੋਕਾਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਘਰਾਂ ਅਤੇ ਦੁਕਾਨਾਂ ਵਿੱਚ ਇਨਵਰਟਰਾਂ ਦੀ ਵਰਤੋਂ ਕਰਕੇ ਲਾਈਟਾਂ ਨਾ ਜਗਾਉਣ। ਵਾਹਨਾਂ ਨੂੰ ਸੜਕਾਂ ‘ਤੇ ਰੋਕ ਕੇ ਉਨ੍ਹਾਂ ਦੀਆਂ ਲਾਈਟਾਂ ਬੰਦ ਕੀਤੀਆਂ ਜਾਣਗੀਆਂ। ਮੋਬਾਈਲ ਫੋਨ ਦੀ ਵਰਤੋਂ ‘ਤੇ ਵੀ ਰੋਕ ਰਹੇਗੀ। ਚੰਡੀਗੜ੍ਹ ਅਤੇ ਮੋਹਾਲੀ ਵਿੱਚ ਸਾਇਰਨ ਵੱਜਦੇ ਹੀ ਪੂਰੀ ਤਰ੍ਹਾਂ ਹਨ੍ਹੇਰਾ ਹੋ ਗਿਆ। ਇਸ ਮੌਕ ਡਰਿੱਲ ਨੂੰ ਆਮ ਲੋਕਾਂ ਦਾ ਵੀ ਸਮਰਥਨ ਮਿਲਿਆ ਹੈ। ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਆਮ ਲੋਕਾਂ ਨੇ ਆਪੋ-ਆਪਣੇ ਘਰਾਂ ਦੀਆਂ ਲਾਈਟਾਂ ਬੰਦ ਕਰ ਦਿੱਤੀਆਂ। ਸੜਕਾਂ ਉੱਪਰ ਵੀ ਜ਼ਿਆਦਾਤਰ ਵਾਹਨ ਚਾਲਕਾਂ ਨੇ ਗੱਡੀਆਂ ਰੋਕ ਕੇ ਬਲੈਕ ਆਊਟ ਕਰਨ ਵਿੱਚ ਪ੍ਰਸ਼ਾਸਨ ਦਾ ਸਾਥ ਦਿੱਤਾ
![]()
