ਲੁਧਿਆਣਾ (ਖ਼ਬਰ) : ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਹੁਕਮਾਂ ਮੁਤਾਬਕ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ‘ਚ ਕਿਸੇ ਵੀ ਤਰ੍ਹਾਂ ਦੇ ਐਮਰਜੈਂਸੀ ਹਾਲਾਤ ਲਈ ਜਿੱਥੇ ਮੌਕ ਡਰਿੱਲਾਂ ਅਤੇ ਬਲੈਕਆਊਟ ਕੀਤੇ ਜਾ ਰਹੇ ਹਨ, ਉੱਥੇ ਹੀ ਬੱਚਿਆਂ ਦੀ ਸੁਰੱਖਿਆ ਨੂੰ ਦੇਖਦੇ ਹੋਏ ਕਈ ਜ਼ਿਲ੍ਹਿਆਂ ‘ਚ ਸਕੂਲ ਵੀ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ।
ਅੰਮ੍ਰਿਤਸਰ ਮਗਰੋਂ ਹੁਣ ਲੁਧਿਆਣਾ ‘ਚ ਵੀ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਸਬੰਧੀ ਡਿਪਟੀ ਕਮਿਸ਼ਨਰ ਹਿਮਾਂਸੂ ਜੈਨ ਆਈ. ਏ. ਐੱਸ. ਨੇ ਹੁਕਮ ਜਾਰੀ ਕਰਦਿਆਂ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਾਰੇ ਸਕੂਲ 9 ਅਤੇ 10 ਮਈ ਨੂੰ ਬੰਦ ਰਹਿਣਗੇ। ਡਿਪਟੀ ਕਮਿਸ਼ਨਰ ਵਲੋਂ ਮੌਜੂਦਾ ਹਾਲਾਤ ਨੂੰ ਦੇਖਦੇ ਹੋਏ ਇਹ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ ਅਗਲੇ ਹੁਕਮਾਂ ਤੱਕ ਲਾਗੂ ਰਹਿਣਗੇ।