ਸੈਸ਼ਨ 2026-27
ਜਵਾਹਰ ਨਵੋਦਿਆ ਵਿਦਿਆਲਿਆ ਧਨਾਂਸੂ ‘ਚ ਛੇਵੀਂ ਜਮਾਤ ਦੇ ਦਾਖਲੇ ਲਈ ਅਰਜ਼ੀਆਂ ਦੀ ਮੰਗ
ਫਾਰਮ ਭਰਨ ਦੀ ਆਖਰੀ ਤਾਰੀਖ 29 ਜੁਲਾਈ ਨਿਰਧਾਰਿਤ
ਮਾਪੇ ਆਪਣੇ ਪ੍ਰਤਿਭਾਸ਼ਾਲੀ ਬੱਚਿਆਂ ਨੂੰ ਲਾਜ਼ਮੀ ਦੇਣ ਮੌਕਾ – ਪ੍ਰਿੰਸੀਪਲ ਨਿਸ਼ੀ ਗੋਇਲ
ਲੁਧਿਆਣਾ, 04 ਜੂਨ (ਅਮਰੀਕ ਸਿੰਘ) – ਨਵੋਦਿਆ ਵਿਦਿਆਲਿਆ ਸੰਮਤੀ ਵੱਲੋਂ ਸੈਸ਼ਨ 2026-27 ਤਹਿਤ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ ਵਿਖੇ 6ਵੀਂ ਜਮਾਤ ਵਿੱਚ ਦਾਖਲੇ ਲਈ ਫਾਰਮ ਭਰਨ ਦੀ ਆਖਰੀ ਤਾਰੀਖ 29 ਜੁਲਾਈ, 2025 ਨਿਰਧਾਰਿਤ ਕੀਤੀ ਗਈ ਹੈ।
ਇਸ ਸਬੰਧੀ ਪ੍ਰਿੰਸੀਪਲ ਨਿਸ਼ੀ ਗੋਇਲ ਨੇ ਦੱਸਿਆ ਕਿ ਜਵਾਹਰ ਨਵੋਦਿਆ ਵਿਦਿਆਲਿਆ, ਧਨਾਂਸੂ, ਜਿਲ੍ਹਾ ਲੁਧਿਆਣਾ ਵਿੱਚ ਛੇਵੀਂ ਜਮਾਤ ਦੇ ਦਾਖਲੇ ਲਈ ਇੱਛੁਕ ਅਤੇ ਯੋਗ ਉਮੀਦਵਾਰ ਵੈਬਸਾਈਟ https://cbseitms.rcil.gov.in ਅਤੇ https://navodaya.gov.in ‘ਤੇ ਆਨਲਾਈਨ ਫਾਰਮ ਭਰ ਸਕਦੇ ਹਨ। ਦਾਖਲਾ ਭਰਨ ਦੀ ਆਖਰੀ ਮਿਤੀ 29 ਜੁਲਾਈ, 2025 ਹੈ ਅਤੇ ਪ੍ਰੀਖਿਆ 13 ਦਸੰਬਰ, 2025 ਨੂੰ ਲਈ ਜਾਵੇਗੀ।
ਉਨ੍ਹਾਂ ਦਾਖਲੇ ਸਬੰਧੀ ਸ਼ਰਤਾਂ ਬਾਰੇ ਖੁਲਾਸਾ ਕਰਦਿਆਂ ਦੱਸਿਆ ਕਿ ਵਿਦਿਆਰਥੀ ਲੁਧਿਆਣਾ ਜ਼ਿਲ੍ਹੇ ਦਾ ਪੱਕਾ ਵਸਨੀਕ ਹੋਣਾ ਚਾਹੀਦਾ ਹੈ ਅਤੇ ਸਾਲ 2025-26 ਵਿੱਚ ਕਿਸੇ ਸਰਕਾਰੀ ਜਾਂ ਮਾਨਤਾ ਪ੍ਰਾਪਤ ਸਕੂਲ ਵਿੱਚ ਪੰਜਵੀਂ ਜਮਾਤ ਦਾ ਵਿਦਿਆਰਥੀ ਹੋਵੇ। ਵਿਦਿਆਰਥੀ ਤੀਜੀ, ਚੌਥੀ ਅਤੇ ਪੰਜਵੀਂ ਜਮਾਤ ਵਿੱਚ ਲਗਾਤਾਰ ਮਾਨਤਾ ਪ੍ਰਾਪਤ ਸਕੂਲ ਦਾ ਵਿਦਿਆਰਥੀ ਹੋਣਾ ਲਾਜ਼ਮੀ ਹੈ। ਇਸ ਤੋਂ ਇਲਾਵਾ ਵਿਦਿਆਰਥੀ ਦਾ ਜਨਮ 1 ਮਈ 2014 ਤੋਂ 31 ਜੁਲਾਈ 2016 ਦੇ ਵਿਚਕਾਰ ਹੋਣਾ ਚਾਹੀਦਾ।
ਵਧੇਰ ਜਾਣਕਾਰੀ ਲਈ ਵੈੱਬਸਾਈਟ https://navodaya.gov.in ਦੀ ਵਰਤੋਂ ਕੀਤੀ ਜਾ ਸਕਦੀ ਹੈ।