ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਵਿਖੇ ਕਾਰ ਸੇਵਾ ਰਾਹੀਂ ਤਿਆਰ ਕੀਤੀ ਸਰਾਂ ਅਤੇ ਦਫਤਰ ਕੀਤਾ ਸੰਗਤਾਂ ਹਵਾਲੇ
ਦਰਸ਼ਨੀ ਡਿਉਢੀ ਦਾ ਰੱਖਿਆ ਨੀਂਹ ਪੱਥਰ
ਲੁਧਿਆਣਾ – 30 ਜੂਨ – ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰਿਆਣਾ ਸਟੇਟ ਵਿੱਚ ਇਤਹਾਸਿਕ ਗੁਰਦੁਆਰਿਆਂ ਦੀ ਸੇਵਾ ਸੰਭਾਲ ਚੜਦੀਕਲਾ ਨਾਲ ਕੀਤੀ ਜਾ ਰਹੀ ਹੈ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਤਰਾਵੜੀ ਕਰਨਾਲ ਵਿਖੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਜਥੇਦਾਰ ਬਾਬਾ ਬਚਨ ਸਿੰਘ ਜੀ ਕਾਰ ਸੇਵਾ ਦਿੱਲੀ ਵਾਲਿਆਂ ਦੇ ਜਥੇਦਾਰ ਬਾਬਾ ਜੋਗਾ ਸਿੰਘ ਜੀ ਵੱਲੋਂ ਤਿਆਰ ਕੀਤੀ ਗਈ ਸਰਾਂ ਅਤੇ ਦਫ਼ਤਰ ਅੱਜ ਸਿੱਖ ਸੰਗਤਾਂ ਦੇ ਸਪੁਰਦ ਕੀਤਾ ਗਿਆ ਅਤੇ ਨਵੀਂ ਦਰਸ਼ਨੀ ਡਿਊੜੀ ਦਾ ਨੀਂਹ ਪੱਥਰ ਰੱਖਿਆ ਗਿਆ ਇਸ ਸਮੇਂ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਨੇ ਰਸਭਿੰਨਾ ਕੀਰਤਨ ਕੀਤਾ ਇਕੱਤਰ ਸੰਗਤਾਂ ਨੂੰ ਸੰਬੋਧਨ ਕਰਦਿਆਂ ਪੰਥ ਪ੍ਰਸਿੱਧ ਸਿੱਖ ਪ੍ਰਚਾਰਕ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਾਰ ਸੇਵਾ ਵਾਲੇ ਮਹਾਂਪੁਰਸ਼ਾਂ ਵੱਲੋਂ ਕੀਤੀਆਂ ਜਾ ਰਹੀਆਂ ਸੇਵਾਵਾਂ ਦਾ ਜ਼ਿਕਰ ਕੀਤਾ ਤੇ ਸਿੱਖ ਸੰਗਤਾਂ ਨੂੰ ਉਨਾਂ ਦਾ ਤਨ ਮਨ ਧਨ ਨਾਲ ਸਹਿਯੋਗ ਕਰਨ ਦੀ ਅਪੀਲ ਕੀਤੀ ਸਮਾਗਮ ਨੂੰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਜਗਦੀਸ਼ ਸਿੰਘ ਝੀਂਡਾ,ਸਰਦਾਰ ਗੁਰਮੀਤ ਸਿੰਘ ਰਾਮਸਰ ਸੀਨੀਅਰ ਮੀਤ ਪ੍ਰਧਾਨ,ਸਰਦਾਰ ਗੁਰਬੀਰ ਸਿੰਘ ਤਲਾਕੌਰ ਜੂਨੀਅਰ ਮੀਤ ਪ੍ਰਧਾਨ,ਸਰਦਾਰ ਸਵਰਨ ਸਿੰਘ ਬੁੰਗਾ ਟਿੱਬੀ ਚੇਅਰਮੈਨ ਲੰਗਰ ਖਰੀਦ ਵਿੰਗ ਨੇ ਵੀ ਸੰਬੋਧਨ ਕੀਤਾ ਸਮਾਗਮ ਵਿੱਚ ਬਾਬਾ ਗੁਲਾਬ ਸਿੰਘ ਕਰਨਾਲ,ਬਾਬਾ ਦਿਲਬਾਗ ਸਿੰਘ ਕਾਰ ਸੇਵਾ ਅਨੰਦਪੁਰ ਸਾਹਿਬ,ਸੰਤ ਮਹੇਸ਼ ਮੁਨੀ ਕੁਰੂਕਸ਼ੇਤਰ,ਬਾਬਾ ਬਲਦੇਵ ਸਿੰਘ ਮੁਕਤਸਰ ਸਾਹਿਬ,ਸੀਨੀਅਰ ਮੈਂਬਰ ਸਰਦਾਰ ਰਜਿੰਦਰ ਸਿੰਘ ਬਰਾੜਾ ਚੇਅਰਮੈਨ ਐਨਆਰਆਈ ਵਿੰਗ,ਜਥੇਦਾਰ ਬਲਦੇਵ ਸਿੰਘ ਹਾਬੜੀ ਚੇਅਰਮੈਨ ਮੁਲਾਜ਼ਮ ਭਲਾਈ ਵਿੰਗ,ਚੇਅਰਮੈਨ ਗੁਲਾਬ ਸਿੰਘ ਮੂਨਕ ਸਾਬਕਾ ਮੀਤ ਸਕੱਤਰ,ਸਰਪੰਚ ਭੁਪਿੰਦਰ ਸਿੰਘ ਲਾਡੀ ਸੌਂਕੜਾ,ਮੈਨੇਜ਼ਰ ਪ੍ਰੀਤਮ ਸਿੰਘ ਰੁਕਸ਼ਾਣਾ,ਗਿਆਨੀ ਸੂਬਾ ਸਿੰਘ ਤਰਾਵੜੀ ਇੰਚਾਰਜ ਧਰਮ ਪ੍ਰਚਾਰ ਸਬ ਦਫਤਰ ਜੀਂਦ,ਮੁੱਖ ਗ੍ਰੰਥੀ ਭਾਈ ਗੁਰਪ੍ਰੀਤ ਸਿੰਘ,ਕਥਾਵਾਚਕ ਭਾਈ ਪ੍ਰਗਟ ਸਿੰਘ ਗੌਰਗੜ,ਗਿਆਨੀ ਅੰਮ੍ਰਿਤਪਾਲ ਸਿੰਘ ਮੰਜੀ ਸਾਹਿਬ,ਗਿਆਨੀ ਗੁਰਵਿੰਦਰ ਸਿੰਘ ਰੱਤਕ ਵੀ ਇਸ ਸਮੇਂ ਹਾਜ਼ਰ ਸਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਸਮਾਪਤੀ ਤੇ ਸਭ ਨੂੰ ਸਿਰਪਾਓ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ
![]()
