ਨਵਾਂਸ਼ਹਿਰ : ਅੱਜ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵੱਲੋ ਜ਼ਿਲ੍ਹਾ ਪ੍ਰਧਾਨ ਰਾਜਵਿੰਦਰ ਲੱਕੀ ਦੀ ਅਗਵਾਈ ਵਿੱਚ ਡਾ਼ ਸ਼ਿਆਮਾ ਪ੍ਰਸਾਦ ਮੁਖਰਜੀ ਜੀ ਜਨਮ ਦਿਹਾੜੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ (ਨਵਾਂਸ਼ਹਿਰ) ਵਿੱਖੇ ਪ੍ਰੋਗਰਾਮ ਕੀਤਾ ਗਿਆ । ਜਿਸ ਵਿੱਚ ਖਾਸ ਤੌਰ ਤੇ ਰਾਜੇਸ਼ ਬਾਘਾ ਸਾਬਕਾ ਚੇਅਰਮੈਨ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਅਤੇ ਉਪ ਪ੍ਰਧਾਨ ਭਾਜਪਾ ਪੰਜਾਬ ਉਚੇਚੇ ਤੋਰ ਤੇ ਸ਼ਾਮਲ ਹੋਏ ਅਤੇ ਸਾਰਿਆਂ ਨੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਜੀ ਨੂੰ ਉਹਨਾਂ ਦੇ ਜਨਮ ਦਿਨ ਤੇ ਕੋਟਿ ਕੋਟਿ ਪ੍ਰਣਾਮ ਕੀਤਾ । ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਮੋਦੀ ਸਰਕਾਰ ਦੇ 11 ਸਾਲ ਪੂਰੇ ਹੋਣ ਤੇ ਨਵਾਂਸ਼ਹਿਰ ਵਿਖੇ Professional Meet ਕਰਵਾਈ, ਜਿਸ ਵਿੱਚ ਖਾਸ ਤੌਰ ਤੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਸ਼੍ਰੀ ਰਾਜੇਸ਼ ਬਾਘਾ ਜੀ ਸ਼ਾਮਲ ਹੋਏ। ਇਸ ਮੋਕੇ ਤੇ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਅਹੁਦੇਦਾਰ ਅਤੇ ਹੋਰ ਹਾਜ਼ਰ ਸਨ।
![]()
