ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਨਕਸ਼ੇ ਕਦਮਾਂ ’ਤੇ ਚਲਦਿਆਂ ਸੂਬੇ ਦੇ ਵਿਕਾਸ ਅਤੇ ਲੋਕਾਂ ਦੀ ਭਲਾਈ ਖਾਸ ਕਰਕੇ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਦੱਬੇ-ਕੁਚਲੇ ਵਰਗਾਂ ਲਈ ਕਲਿਆਣਕਾਰੀ ਕਾਰਜਾਂ ਨੂੰ ਯਕੀਨੀ ਬਣਾ ਰਹੀ ਹੈ।
ਅੱਜ ਇੱਥੇ ਸ਼ਹੀਦ ਭਗਤ ਸਿੰਘ ਢਢੋਗਲ ਦੀ ਬਰਸੀ ਮੌਕੇ ਸਮਾਗਮ ਦੌਰਾਨ ਇਕੱਠ ਨੂੰ ਸੰਬਧੋਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਵਿੱਤਰ ਧਰਤੀ ਨੂੰ ਮਹਾਨ ਗੁਰੂ ਸਾਹਿਬਾਨ, ਸੰਤਾਂ-ਮਹਾਪੁਰਸ਼ਾਂ, ਪੀਰਾਂ ਅਤੇ ਸ਼ਹੀਦਾਂ ਦੀ ਛੋਹ ਪ੍ਰਾਪਤ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਵਿੱਚ ਸਖਤ ਮਿਹਨਤ ਕਰਨ ਦਾ ਅਮਿੱਟ ਜਜ਼ਬਾ ਹੈ ਜਿਸ ਕਰਕੇ ਉਨ੍ਹਾਂ ਨੇ ਹਰੇਕ ਖੇਤਰ ਵਿੱਚ ਮੁਕਾਮ ਹਾਸਲ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਮਾਜਿਕ ਰਿਸ਼ਤਿਆਂ ਦੀਆਂ ਤੰਦਾਂ ਏਨੀਆਂ ਮਜ਼ਬੂਤ ਹਨ ਕਿ ਇੱਥੋਂ ਦੀ ਜਰਖੇਜ਼ ਜ਼ਮੀਨ ’ਤੇ ਕੁਝ ਵੀ ਪੈਦਾ ਕੀਤਾ ਜਾ ਸਕਦਾ ਹੈ ਪਰ ਕਦੇ ਨਫ਼ਰਤ ਦਾ ਬੀਜ ਨਹੀਂ ਪੁੰਗਰ ਸਕਦਾ
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਮਹਾਨ ਗੁਰੂਆਂ, ਸੰਤਾਂ ਅਤੇ ਪੈਗੰਬਰਾਂ ਦੀ ਪਵਿੱਤਰ ਧਰਤੀ ਹੈ ਜਿਨ੍ਹਾਂ ਨੇ ਸਾਨੂੰ ਆਪਸੀ ਪਿਆਰ ਅਤੇ ਸਹਿਣਸ਼ੀਲਤਾ ਦਾ ਰਸਤਾ ਦਿਖਾਇਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਪਿਆਰ ਅਤੇ ਸਦਭਾਵਨਾ ਨੂੰ ਮਜ਼ਬੂਤ ਕਰਕੇ ਜ਼ੁਲਮ, ਬੇਇਨਸਾਫ਼ੀ ਅਤੇ ਜ਼ੁਲਮ ਦਾ ਵਿਰੋਧ ਕੀਤਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਵੱਡੇ ਯਤਨ ਕਰ ਰਹੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਹਰੇਕ ਨਾਗਰਿਕ ਨੂੰ ਆਜ਼ਾਦੀ ਦਾ ਲਾਭ ਮਿਲ ਸਕੇ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਆਜ਼ਾਦੀ ਦੇ 75 ਸਾਲਾਂ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਅਦ ਵੀ ਆਜ਼ਾਦੀ ਦਾ ਫਾਇਦਾ ਹਰ ਘਰ ਤੱਕ ਨਹੀਂ ਪਹੁੰਚਿਆ।
![]()
