ਲੁਧਿਆਣਾ, 30 ਅਗਸਤ (ਟੰਡਨ) – ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਤੋਂ ਵਿਧਾਇਕ ਰਜਿੰਦਰਪਾਲ ਕੌਰ ਛੀਨਾ ਵੱਲੋਂ ਵਾਰਡ ਨੰਬਰ 32 ਅਧੀਨ ਓਸਵਾਲ ਐਗਰੋ ਤੋਂ ਤੋਂ ਲੈ ਕੇ ਮੇਨ ਹਾਈਵੇ ਤੱਕ ਦੀ ਮੁੱਖ ਸੜਕ ਅਤੇ ਇੰਡਸਟਰੀ ਏਰੀਆ ਸੀ ਸਿੰਗਲਾ ਸਾਈਕਲ ਰੋਡ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ।
ਵਿਧਾਇਕ ਛੀਨਾ ਨੇ ਦੱਸਿਆ ਕਿ ਇਸ ਵਿਸ਼ਾਲ ਸੜਕ ਦਾ ਨਿਰਮਾਣ 10 ਇੰਚ ਆਰ ਐਮ ਸੀ ਨਾਲ ਕਰਵਾਇਆ ਜਾ ਰਿਹਾ ਹੈ ਜਿਸ ‘ਤੇ ਕਰੀਬ 97 ਲੱਖ 10 ਹਜ਼ਾਰ ਰੁਪਏ ਖਰਚ ਕੀਤੇ ਜਾਣੇ ਹਨ। ਵਿਧਾਇਕ ਛੀਨਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਸ ਇਲਾਕੇ ਦੀ ਸੜਕਾਂ ਵੱਲ ਧਿਆਨ ਨਹੀਂ ਦਿੱਤਾ ਗਿਆ ਅਤੇ ਹੁਣ ਲੋਕਾਂ ਦੀ ਚਿਰੋਕਣੀ ਮੰਗ ਪੂਰੀ ਹੋ ਗਈ ਹੈ।
ਵਿਧਾਇਕ ਛੀਨਾ ਨੇ ਕਿਹਾ ਕਿ ਇਸ ਮੇਨ ਸੜਕ ਦੇ ਨਿਰਮਾਣ ਨਾਲ ਆਵਾਜਾਈ ਸੁਖਾਲੀ ਹੋਵੇਗੀ ਅਤੇ ਬਰਸਾਤੀ ਮੌਸਮ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਤੋਂ ਛੁਟਕਾਰਾ ਮਿਲੇਗਾ।
ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਨੇ ਕਿਹਾ ਕਿ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਵਿਕਾਸ ਕਾਰਜਾਂ ਦੀ ਹਨੇਰੀ ਚਲਾਈ ਜਾ ਰਹੀ ਤਾਂ ਜੋ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ।
ਇਸ ਮੌਕੇ ਬਲਬੀਰ ਸਿੰਘ ਭੋਲਾ. ਕੁਲਦੀਪ ਧੀਗਾਨ. ਚਿੰਤਾ ਹਰਨ ਦੁਬੇ. ਪੰਡਿਤ ਜੀ ਵੀ ਮੌਜੂਦ ਸਨ।
![]()
