ਫੀਲਡ ਗੰਜ ਜਾਮਾ ਮਸਜਿਦ ਵਿਚ ਈਦ ਉਲ ਅਧਾ ਦੀ ਨਮਾਜ਼ ਅਦਾ ਕਰਦੇ ਹੋਏ
ਲੁਧਿਆਣਾ ਦੀ ਇਤਿਹਾਸਕ ਜਾਮਾ ਮਸਜਿਦ ਵਿੱਚ ਈਦ ਉਲ਼ ਅਧਾ ਦੀ ਨਮਾਜ਼ ਅਦਾ ਕੀਤੀ ਗਈ ਇਸ ਮੌਕੇ ਸ਼ਾਹੀ ਇਮਾਮ ਨੇ ਸਦਭਾਵਨਾ ਦਾ ਸੰਦੇਸ਼ ਦਿੱਤੀ ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਅਸ਼ੋਕ ਪਰਾਸ਼ਰ ਅਤੇ ਹਲਕਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ਕਾਂਗਰਸ ਦੇ ਸਾਬਕਾ ਵਿਧਾਇਕ ਸੰਜੇ ਤਲਵਾੜ ਨੇ ਵੀ ਸ਼ਿਰਕਤ ਕੀਤੀ ਅਤੇ ਭਾਈਚਾਰਕ ਸਾਂਝ ਦਾ ਸੰਦੇਸ਼ ਦਿੱਤਾ
ਦੇਸ਼ ਭਰ ਵਿੱਚ ਈਦ-ਉਲ-ਅਧਾ (ਬਕਰੀਦ) ਦਾ ਪਵਿੱਤਰ ਤਿਉਹਾਰ ਬਹੁਤ ਸ਼ਰਧਾ ਅਤੇ ਖੁਸ਼ੀ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਦਰਭ ਵਿੱਚ, ਲੁਧਿਆਣਾ ਦੇ ਫੀਲਡ ਗੰਜ ਚੌਕ ਵਿਖੇ ਇਤਿਹਾਸਕ ਜਾਮਾ ਮਸਜਿਦ ਵੀ ਇਸ ਖਾਸ ਮੌਕੇ ‘ਤੇ ਰੌਣਕ ਦੇਖਣ ਨੂੰ ਮਿਲੀ
ਜਾਮਾ ਮਸਜਿਦ ਵਿਖੇ ਈਦ-ਉਲ-ਅਧਾ ਦੀ ਵਿਸ਼ੇਸ਼ ਨਮਾਜ਼ ਅਦਾ ਕੀਤੀ ਗਈ ਇਸ ਦੌਰਾਨ, ਸ਼ਹਿਰ ਭਰ ਤੋਂ ਵੱਡੀ ਗਿਣਤੀ ਵਿੱਚ ਮੁਸਲਿਮ ਭਾਈਚਾਰੇ ਦੇ ਲੋਕ ਅੱਲ੍ਹਾ ਅੱਗੇ ਨਮਾਜ਼ ਅਦਾ ਕਰਨ ਲਈ ਪਹੁੰਚੇ
ਫੀਲਡ ਗੰਜ ਜਾਮਾ ਮਸਜਿਦ ਦੇ ਪੰਜਾਬ ਦੇ ਸ਼ਾਹੀ ਇਮਾਮ ਨੇ ਨਮਾਜ਼ ਦੌਰਾਨ ਉਨ੍ਹਾਂ ਦੇ ਨਾਲ ਸ਼ਹਿਰ ਦੇ ਵੱਖ-ਵੱਖ ਰਾਜਨੀਤਿਕ, ਧਾਰਮਿਕ ਅਤੇ ਸਮਾਜਿਕ ਸੰਗਠਨਾਂ ਦੇ ਨੁਮਾਇੰਦੇ ਅਤੇ ਆਗੂ ਸ਼ਾਮਿਲ ਇਸ ਮੌਕੇ ਸ਼ਾਹੀ ਇਮਾਮ ਨੇ ਈਦ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਆਪਸੀ ਸਦਭਾਵਨਾ ਦਾ ਸੰਦੇਸ਼ ਸਾਂਝਾ ਕੀਤਾ ਇਸ ਮੌਕੇ ਹਲਕਾ ਕੇਂਦਰੀ ਦੇ ਵਿਧਾਇਕ ਅਤੇ ਹਲਕਾ ਉੱਤਰੀ ਦੇ ਵਿਧਾਇਕ ਨੇ ਈਦ ਦੀ ਵਧਾਈ ਦਿੱਤੀ ਅਤੇ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਦਾ ਸੁਨੇਹਾ ਦਿੱਤਾ
ਈਦ ਦੀ ਨਮਾਜ਼ ਦੇ ਮੱਦੇਨਜ਼ਰ, ਮਸਜਿਦ ਕਮੇਟੀ ਅਤੇ ਪ੍ਰਸ਼ਾਸਨ ਵਾਲੀ ਸੁਰੱਖਿਆ ਅਤੇ traificvde ਵਿਆਪਕ ਪ੍ਰਬੰਧ ਕੀਤੇ ਗਏ ਸਨ। ਤਾਂ ਜੋਂ ਨਮਾਜ਼ੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ। ਸੁਚਾਰੂ ਆਵਾਜਾਈ ਅਤੇ ਸੁਰੱਖਿਆ ਪ੍ਰਬੰਧਾਂ ਨੂੰ ਬਣਾਈ ਰੱਖਣ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ
ਈਦ ਅਲ-ਅਧਾ ਦਾ ਤਿਉਹਾਰ ਮੁੱਖ ਤੌਰ ‘ਤੇ ਤਿਆਗ, ਕੁਰਬਾਨੀ ਅਤੇ ਆਪਸੀ ਭਾਈਚਾਰੇ ਦਾ ਪ੍ਰਤੀਕ ਹੈ। ਨਮਾਜ਼ ਤੋਂ ਬਾਅਦ, ਹਰ ਕੋਈ ਇੱਕ ਦੂਜੇ ਨੂੰ ਗਲੇ ਲਗਾਉਂਦਾ ਹੈ, ਈਦ ਦੀਆਂ ਮੁਬਾਰਕਾਂ ਦਾ ਆਦਾਨ-ਪ੍ਰਦਾਨ ਕਰਦਾ ਹੈ, ਅਤੇ ਦੇਸ਼ ਅਤੇ ਰਾਜ ਦੀ ਤਰੱਕੀ, ਸ਼ਾਂਤੀ ਅਤੇ ਖੁਸ਼ਹਾਲੀ ਲਈ ਪ੍ਰਾਰਥਨਾ ਕੀਤੀ ਜਾਂਦੀ
![]()
