ਪੰਜਾਬ ਸਰਕਾਰ ਨੇ ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕਰਦਿਆਂ ਤਿੰਨ ਪੀਪੀਐਸ ਅਧਿਕਾਰੀਆਂ ਦੇ ਤਬਾਦਲੇ ਦੇ ਹੁਕਮ ਜਾਰੀ ਕੀਤੇ ਹਨ। ਗ੍ਰਹਿ ਮਾਮਲੇ ਵਿਭਾਗ ਵੱਲੋਂ ਜਾਰੀ ਆਦੇਸ਼ਾਂ ਅਨੁਸਾਰ ਇਹ ਤਬਾਦਲੇ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।
ਵੇਰਵਾ:
ਕੰਵਲ ਪ੍ਰੀਤ ਸਿੰਘ ਨੂੰ ਏਡੀਸੀਪੀ ਇੰਡਸਟਰੀਅਲ ਸਿਕਿਉਰਿਟੀ ਲੁਧਿਆਣਾ ਤੋਂ ਤਬਦੀਲ ਕਰਕੇ ਐਸਪੀ ਹੈੱਡਕੁਆਰਟਰ ਅੰਮ੍ਰਿਤਸਰ ਦਿਹਾਤੀ ਲਗਾਇਆ ਗਿਆ ਹੈ। ਇਸ ਦੇ ਨਾਲ ਹੀ ਉਹ ਐਸਐਸਪੀ ਅੰਮ੍ਰਿਤਸਰ ਦਿਹਾਤੀ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਤੇਜਬੀਰ ਸਿੰਘ ਨੂੰ ਐਸਪੀ ਹੈੱਡਕੁਆਰਟਰ ਅੰਮ੍ਰਿਤਸਰ ਦਿਹਾਤੀ ਤੋਂ ਤਬਦੀਲ ਕਰਕੇ 80ਵੀਂ ਬਟਾਲੀਅਨ ਪੀਏਪੀ ਜਲੰਧਰ ਕੈਂਟ ਵਿੱਚ ਅਸਿਸਟੈਂਟ ਕਮਾਂਡੈਂਟ ਨਿਯੁਕਤ ਕੀਤਾ ਗਿਆ ਹੈ।
ਇਸੇ ਤਰ੍ਹਾਂ ਗੁਰਬੰਸ ਸਿੰਘ ਬੈਂਸ ਨੂੰ ਐਸਪੀ ਡਿਟੈਕਟਿਵ ਪਟਿਆਲਾ ਤੋਂ ਤਬਦੀਲ ਕਰਕੇ ਐਸਪੀ ਪੀਬੀਆਈ ਫਰੀਦਕੋਟ ਲਗਾਇਆ ਗਿਆ ਹੈ। ਉਹ ਐਸਐਸਪੀ ਫਰੀਦਕੋਟ ਦਾ ਵਾਧੂ ਚਾਰਜ ਵੀ ਸੰਭਾਲਣਗੇ।
ਐਂਕਰ ਆਉਟ:
ਸਰਕਾਰ ਵੱਲੋਂ ਜਾਰੀ ਕੀਤੇ ਗਏ ਇਨ੍ਹਾਂ ਹੁਕਮਾਂ ਨਾਲ ਪੁਲਿਸ ਪ੍ਰਸ਼ਾਸਨ ਵਿੱਚ ਨਵੀਆਂ ਜ਼ਿੰਮੇਵਾਰੀਆਂ ਅਤੇ ਪ੍ਰਸ਼ਾਸਨਿਕ ਤਬਦੀਲੀਆਂ ਦੇਖਣ ਨੂੰ ਮਿਲਣਗੀਆਂ। ਹੋਰ ਅਪਡੇਟਸ ਲਈ ਬਣੇ ਰਹੋ KHABAR ਨਾਲ।
![]()
