ਸੂਚਨਾ ਅਤੇ ਲੋਕ ਸੰਪਰਕ ਵਿਭਾਗ,
ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ
ਲੁਧਿਆਣਾ ਦੇ ਉਦਯੋਗਪਤੀਆਂ ਨੇ ਪੰਜਾਬ ਪੁਲਿਸ ਦੀ ਤੁਰੰਤ ਕਾਰਵਾਈ, ਜਨ-ਸੰਪਰਕ ਅਧਾਰਿਤ ਪੁਲਿਸਿੰਗ ਅਤੇ ਸੰਗਠਿਤ ਅਪਰਾਧ ਵਿਰੁੱਧ ਕਾਰਵਾਈ ਦੀ ਕੀਤੀ ਸ਼ਲਾਘਾ
‘ਆਪਰੇਸ਼ਨ ਗੈਂਗਸਟਰਾਂ ‘ਤੇ ਵਾਰ’, ਤਕਨਾਲੋਜੀ-ਅਧਾਰਿਤ ਪੁਲਿਸਿੰਗ ਅਤੇ ਲੋਕ ਭਾਗੀਦਾਰੀ ਨਾਲ ਸੁਰੱਖਿਅਤ ਪੰਜਾਬ ਦੇ ਨਿਰਮਾਣ ਨੂੰ ਮਿਲ ਰਹੀ ਮਜ਼ਬੂਤੀ: ਡੀਜੀਪੀ ਗੌਰਵ ਯਾਦਵ
ਚੰਡੀਗੜ੍ਹ/ਲੁਧਿਆਣਾ 03 ਜੂਨ 2026:
ਪੰਜਾਬ ਪੁਲਿਸ ਨਾਗਰਿਕਾਂ ਅਤੇ ਕਾਨੂੰਨ ਲਾਗੂ ਕਰਨ ਵਾਲੇ ਤੰਤਰ ਵਿਚਕਾਰ ਭਰੋਸੇ ਨੂੰ ਹੋਰ ਮਜ਼ਬੂਤ ਕਰਦਿਆਂ ਪੂਰੇ ਸੂਬੇ ਵਿੱਚ ਸੁਰੱਖਿਅਤ ਮਾਹੌਲ ਯਕੀਨੀ ਬਣਾਉਣ ਲਈ ਆਧੁਨਿਕ ਪੁਲਿਸਿੰਗ ਦੇ ਨਵੇਂ ਮਾਪਦੰਡ ਸਥਾਪਤ ਕਰ ਰਹੀ ਹੈ। ਪੰਜਾਬ ਦੀ ਉਦਯੋਗਿਕ ਰਾਜਧਾਨੀ ਲੁਧਿਆਣਾ, ਲੋਕ-ਕੇਂਦਰਿਤ ਪੁਲਿਸਿੰਗ ਮਾਡਲ ਦੀ ਇੱਕ ਪ੍ਰਮੁੱਖ ਮਿਸਾਲ ਵਜੋਂ ਉੱਭਰਿਆ ਹੈ; ਜਿੱਥੇ ਉਦਯੋਗਪਤੀਆਂ ਅਤੇ ਆਮ ਨਾਗਰਿਕਾਂ ਨੇ ਪੁਲਿਸਿੰਗ, ਭਾਈਚਾਰਕ ਸ਼ਮੂਲੀਅਤ ਅਤੇ ਅਪਰਾਧ ਰੋਕਥਾਮ ਲਈ ਕੀਤੀਆਂ ਪਹਿਲਕਦਮੀਆਂ ਵਿੱਚ ਆਏ ਸਕਾਰਾਤਮਕ ਬਦਲਾਅ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ ਹੈ।
ਪੰਜਾਬ ਦੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਗੌਰਵ ਯਾਦਵ ਦੀ ਅਗਵਾਈ ਹੇਠ ਪੰਜਾਬ ਪੁਲਿਸ ਨੇ ਅਪਰਾਧ-ਮੁਕਤ ਮਾਹੌਲ ਯਕੀਨੀ ਬਣਾਉਣ ਲਈ ਆਪਣੇ ਯਤਨਾਂ ਨੂੰ ਹੋਰ ਤੇਜ਼ ਕੀਤਾ ਹੈ, ਜਿਸ ਸਦਕਾ ਸਮਾਜ ਦੇ ਵੱਖ-ਵੱਖ ਵਰਗਾਂ ਵੱਲੋਂ ਪੁਲਿਸ ਨੂੰ ਸਰਾਹਨਾ ਮਿਲ ਰਹੀ ਹੈ। ਅਪਰਾਧੀਆਂ ਵਿਰੁੱਧ ਤੁਰੰਤ ਕਾਰਵਾਈ ਤੋਂ ਲੈ ਕੇ ਭਾਈਚਾਰਕ ਪੁਲਿਸਿੰਗ ਨੂੰ ਮਜ਼ਬੂਤ ਕਰਨ ਤੱਕ, ਪੁਲਿਸ ਬਲ ਨੇ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨਾਗਰਿਕਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰਨ ‘ਤੇ ਵਿਸ਼ੇਸ਼ ਧਿਆਨ ਦਿੱਤਾ ਹੈ।
ਲੁਧਿਆਣਾ ਦੇ ਉਦਯੋਗਪਤੀ ਅਨਮੋਲ ਸੂਦ ਨੇ ਕਾਰੋਬਾਰੀ ਭਾਈਚਾਰੇ ‘ਤੇ ਪੁਲਿਸਿੰਗ ਦੇ ਸਕਾਰਾਤਮਕ ਪ੍ਰਭਾਵ ਦਾ ਜ਼ਿਕਰ ਕਰਦਿਆਂ ਕਿਹਾ,“ਕਾਰੋਬਾਰੀ ਨਜ਼ਰੀਏ ਤੋਂ ਦੇਖਿਆ ਜਾਵੇ ਤਾਂ ਪੰਜਾਬ ਪੁਲਿਸ ਨੇ ਸਾਨੂੰ ਸੁਰੱਖਿਆ ਦਾ ਮਜ਼ਬੂਤ ਅਹਿਸਾਸ ਦਿੱਤਾ ਹੈ। ਮੈਨੂੰ ਇੱਕ ਘਟਨਾ ਯਾਦ ਹੈ ਜਦੋਂ ਕੁਝ ਗੈਰ-ਸਮਾਜਿਕ ਤੱਤ ਸਾਡੀ ਜ਼ਮੀਨ ‘ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰ ਰਹੇ ਸਨ ਅਤੇ ਪੁਲਿਸ ਨੇ ਕੁਝ ਹੀ ਮਿੰਟਾਂ ਵਿੱਚ ਉਨ੍ਹਾਂ ‘ਤੇ ਕਾਰਵਾਈ ਕੀਤੀ। ਇਹ ਪੰਜਾਬ ਪੁਲਿਸ ਦੇ ਚੰਗੇ ਕੰਮਾਂ ਦੀਆਂ ਅਨੇਕਾਂ ਮਿਸਾਲਾਂ ਵਿੱਚੋਂ ਇੱਕ ਹੈ। ਲੁਧਿਆਣਾ ਵਿੱਚ ਜਿਸ ਤਰ੍ਹਾਂ ਦੀ ਭਾਈਚਾਰਕ ਪੁਲਿਸਿੰਗ ਕੀਤੀ ਜਾ ਰਹੀ ਹੈ, ਉਹ ਨਾ ਸਿਰਫ਼ ਸ਼ਲਾਘਾਯੋਗ ਹੈ ਸਗੋਂ ਇਸ ਦੇ ਨਤੀਜੇ ਵੀ ਲੋਕਾਂ ਲਈ ਬਹੁਤ ਲਾਭਕਾਰੀ ਹਨ।”
ਉਕਤ ਕਾਰੋਬਾਰੀ ਦੇ ਭਰਾ ਅਤੇ ਭਾਈਵਾਲ ਸੰਚਿਤ ਸੂਦ ਨੇ ਕਿਹਾ ਕਿ ਅਪਰਾਧਿਕ ਗਤੀਵਿਧੀਆਂ ਵਿੱਚ ਆਈ ਕਮੀ ਨੇ ਕਾਨੂੰਨ-ਵਿਵਸਥਾ ਪ੍ਰਤੀ ਲੋਕਾਂ ਦੇ ਵਿਸ਼ਵਾਸ ਨੂੰ ਹੋਰ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਹੁਣ ਸੂਬੇ ਵਿੱਚ ਫਿਰੌਤੀ ਲਈ ਫ਼ੋਨ ਕਾਲਾਂ ਵਰਗੀਆਂ ਘਟਨਾਵਾਂ ਸੁਣਨ ਨੂੰ ਨਹੀਂ ਮਿਲਦੀਆਂ। ਇਹ ਸਥਾਨਕ ਪੁਲਿਸ ਵੱਲੋਂ ਡੀਜੀਪੀ ਗੌਰਵ ਯਾਦਵ ਦੀ ਅਗਵਾਈ ਹੇਠ ਚਲਾਏ ਗਏ ਵੱਖ-ਵੱਖ ਅਭਿਆਨਾਂ ਦਾ ਨਤੀਜਾ ਹੈ। ਪੁਲਿਸ ਭਾਈਚਾਰਕ ਪੁਲਿਸਿੰਗ, ਤੁਰੰਤ ਕਾਰਵਾਈ ਅਤੇ ਲੋਕਾਂ ਨੂੰ ਬਿਨਾਂ ਕਿਸੇ ਪਰੇਸ਼ਾਨੀ ਦੇ ਜਿਊਣ ਲਈ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਵਾਸਤੇ ਹਰ ਸੰਭਵ ਯਤਨ ਕਰ ਰਹੀ ਹੈ।”
ਪੰਜਾਬ ਪੁਲਿਸ ਦੀਆਂ ਪਹਿਲਕਦਮੀਆਂ ਦੇ ਵਿਆਪਕ ਉਦੇਸ਼ਾਂ ਬਾਰੇ ਦੱਸਦਿਆਂ ਡੀਜੀਪੀ ਗੌਰਵ ਯਾਦਵ ਨੇ ਕਿਹਾ,“ਪੰਜਾਬ ਪੁਲਿਸ ਸੂਬੇ ਅਤੇ ਇਸ ਦੇ ਨਾਗਰਿਕਾਂ ਦੀ ਭਲਾਈ ਲਈ 24 ਘੰਟੇ ਸਮਰਪਿਤ ਹੈ। ਵੱਖ-ਵੱਖ ਪ੍ਰੋਗਰਾਮਾਂ ਰਾਹੀਂ ਅਸੀਂ ਸਮਾਜ ਦੇ ਹਰ ਵਰਗ ਨਾਲ ਮਜ਼ਬੂਤ ਤਾਲਮੇਲ ਵਿਕਸਤ ਕੀਤਾ ਹੈ। ਆਰਟੀਫ਼ਿਸ਼ਲ ਇੰਟੈਲੀਜੈਂਸ (ਏਆਈ) ਦੀ ਵਰਤੋਂ ਤੋਂ ਲੈ ਕੇ ਖੁੱਲ੍ਹੇ ਸੰਵਾਦ ਪ੍ਰੋਗਰਾਮਾਂ ਤੱਕ, ਪੰਜਾਬ ਪੁਲਿਸ ਹਰ ਨਾਗਰਿਕ ਤੱਕ ਪਹੁੰਚ ਕੇ ਉਨ੍ਹਾਂ ਵਿੱਚ ਸੁਰੱਖਿਆ ਦੀ ਭਾਵਨਾ ਪੈਦਾ ਕਰ ਰਹੀ ਹੈ।”
ਸੂਬੇ ਵਿੱਚ ਵੱਡੇ ਪੱਧਰ ‘ਤੇ ਲਗਾਤਾਰ ਨਿਵੇਸ਼ ਦਾ ਆਉਣਾ ਪੰਜਾਬ ਵਿੱਚ ਕਾਨੂੰਨ-ਵਿਵਸਥਾ ਦੇ ਬਿਹਤਰ ਮਾਹੌਲ ਪ੍ਰਤੀ ਉਦਯੋਗ ਜਗਤ ਦੇ ਵਧਦਾ ਵਿਸ਼ਵਾਸ ਨੂੰ ਦਰਸਾਉਂਦਾ ਹੈ। ਪਿਛਲੇ ਇੱਕ ਸਾਲ ਦੌਰਾਨ ਪੰਜਾਬ ਨੇ 57,000 ਕਰੋੜ ਰੁਪਏ ਦਾ ਨਿਵੇਸ਼ ਆਕਰਸ਼ਿਤ ਕੀਤਾ ਹੈ ਅਤੇ ਦੇਸ਼ ਦੇ ਸਭ ਤੋਂ ਉੱਭਰਦੇ ਨਿਵੇਸ਼ ਕੇਂਦਰਾਂ ਵਿੱਚ ਸ਼ਾਮਲ ਹੋਇਆ ਹੈ। ਪੰਜਾਬ ਪੁਲਿਸ ਵੱਲੋਂ ਬਣਾਇਆ ਗਿਆ ਸੁਰੱਖਿਅਤ ਅਤੇ ਸਥਿਰ ਮਾਹੌਲ ਆਰਥਿਕ ਵਿਕਾਸ ਨੂੰ ਗਤੀ ਦੇਣ ਅਤੇ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੀ ਸੂਬੇ ਦੇ ਉਦਯੋਗਿਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਸ਼ਵ ਪੱਧਰੀ ਨਿਵੇਸ਼ਕਾਂ ਨਾਲ ਲਗਾਤਾਰ ਸੰਪਰਕ ਵਿੱਚ ਹਨ। ਨੀਦਰਲੈਂਡ ਦੇ ਦੌਰੇ ਦੌਰਾਨ ਉਨ੍ਹਾਂ ਨੇ ਇਲੈਕਟ੍ਰਾਨਿਕਸ ਅਤੇ ਸੈਮੀਕੰਡਕਟਰ ਖੇਤਰ ਵਿੱਚ ਨਿਵੇਸ਼ ਆਕਰਸ਼ਿਤ ਕਰਨ ਲਈ ਐਨਐਕਸਪੀ ਸੈਮੀਕੰਡਕਟਰਜ਼ ਨੂੰ ਮੋਹਾਲੀ ਵਿੱਚ ਖੋਜ ਅਤੇ ਵਿਕਾਸ (ਆਰ ਐਂਡ ਡੀ) ਕੇਂਦਰ ਸਥਾਪਤ ਕਰਨ ਦੀਆਂ ਸੰਭਾਵਨਾਵਾਂ ਤੇ ਵਿਚਾਰ ਕਰਨ ਦਾ ਸੱਦਾ ਦਿੱਤਾ। ਇਸੇ ਤਰ੍ਹਾਂ, ਨਵਰਤਨ ਸੀਮਿੰਟ ਇੰਡਸਟਰੀਜ਼ ਨੇ ਰਾਜਪੁਰਾ ਦੇ ਰਾਏ ਮਾਜਰਾ ਪਿੰਡ ਵਿੱਚ ਗ੍ਰੀਨ ਸੀਮਿੰਟ ਨਿਰਮਾਣ ਇਕਾਈ ਸਥਾਪਤ ਕਰਨ ਲਈ 250 ਕਰੋੜ ਰੁਪਏ ਦੇ ਸ਼ੁਰੂਆਤੀ ਨਿਵੇਸ਼ ਦਾ ਐਲਾਨ ਕੀਤਾ ਹੈ।
ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ (ਐਲਐਚਟੀਏ) ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਨੇ ਨਾਗਰਿਕਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਸਾਡੇ ਕੋਲ ਸੈਂਕੜੇ ਲੋਕ ਕੰਮ ਕਰਦੇ ਹਨ ਅਤੇ ਹਰ ਕਿਸੇ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਆ… ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ

ਲੁਧਿਆਣਾ ਹੈਂਡ ਟੂਲਜ਼ ਐਸੋਸੀਏਸ਼ਨ (ਐਲਐਚਟੀਏ) ਦੇ ਪ੍ਰਧਾਨ ਸੁਭਾਸ਼ ਚੰਦਰ ਰਲਹਾਣ ਨੇ ਕਿਹਾ ਕਿ ਪੰਜਾਬ ਪੁਲਿਸ ਦੀ ਤੁਰੰਤ ਪ੍ਰਤੀਕਿਰਿਆ ਨੇ ਨਾਗਰਿਕਾਂ ਅਤੇ ਕਾਰੋਬਾਰੀ ਅਦਾਰਿਆਂ ਵਿੱਚ ਸੁਰੱਖਿਆ ਦੀ ਭਾਵਨਾ ਨੂੰ ਕਾਫ਼ੀ ਮਜ਼ਬੂਤ ਕੀਤਾ ਹੈ। ਉਨ੍ਹਾਂ ਕਿਹਾ,“ਸਾਡੇ ਕੋਲ ਸੈਂਕੜੇ ਲੋਕ ਕੰਮ ਕਰਦੇ ਹਨ ਅਤੇ ਹਰ ਕਿਸੇ ਲਈ ਸੁਰੱਖਿਅਤ ਮਾਹੌਲ ਯਕੀਨੀ ਬਣਾਉਣਾ ਆ…
![]()